Sant ram udasi biography of william

  • Sant ram udasi biography of william
  • Sant ram udasi biography of william henry...

    Biography & Poetry Sant Ram Udasi

    ਮਾਂ ਧਰਤੀਏ 'ਤੇਰੀ ਗੋਦ ਨੂੰ ਚੰਦ ਹੋਰ ਬਥੇਰੇ
    ਮਘਦਾ ਰੲ੍ਹੀਂ ਤੂੰ ਸੂਰਜਾ ਕੰਮੀਆਂ ਦੇ ਵਿਹੜੇ

    ਸੰਤ ਰਾਮ ਉਦਾਸੀ ਪੰਜਾਬੀ ਲੋਕ ਕਾਵਿ ਦਾ ਮਘਦਾ ਸੂਰਜ ਸੀ ਜੋ ਅਚਾਨਕ ਛਿਪ ਗਿਆ। ਉਹ ਆਪ ਭਾਵੇਂ ਛਿਪ ਗਿਆ ਪਰ ਉਹਦੇ ਕਾਵਿ ਦਾ ਤਪ-ਤੇਜ ਸਦਾ ਤਪਦਾ ਰਹੇਗਾ 'ਤੇ ਕਿਰਤੀ ਕਾਮਿਆਂ ਅੰਦਰ ਰੋਹ ਦੀਆਂ 'ਚਿਣਗਾਂ ਬਾਲ਼ਦਾ ਰਹੇਗਾ। ਉਦਾਸੀ ਨੇ ਆਪਣੇ ਗੀਤਾਂ 'ਤੇ ਨਜ਼ਮਾਂ ਨਾਲ ਜਮਾਤੀ ਦੁਸ਼ਮਣਾਂ ਦੇ ਸਫਾਏ ਦੀ ਐਸੀ ਅੱਗ ਬਾਲ਼ੀ ਜੋ ਹਾਕਮਾਂ 'ਤੇ ਲੋਟੂਆਂ ਦੇ ਬੁਝਾਉਣ ਦੇ ਬਾਵਜੂਦ ਬੁਝਣ ਵਾਲੀ ਨਹੀਂ। ਜਦੋਂ ਉਹ ਗਾਉਂਦਾ ਤਾਂ ਉਹਦੇ ਗੀਤਾਂ ਵਿਚਲੀ ਰੋਹੀਲੀ ਲਲਕਾਰ ਹੋਰ ਵੀ ਪ੍ਰਚੰਡ ਹੋ ਜਾਂਦੀ। ਉਹ ਖੱਬਾ ਹੱਥ ਕੰਨ 'ਤੇ ਧਰ ਕੇ ਸੱਜੀ ਬਾਂਹ ਆਕਾਸ਼ ਵੱਲ ਉਗਾਸਦਾ ਤਾਂ ਉਹਦੇ ਹਾਕ ਮਾਰਵੇਂ ਬੋਲ ਦੂਰ ਤਕ ਗੂੰਜਦੇ। ਮਲਵਈ ਪੁੱਠ ਵਾਲੀ ਲਰਜ਼ਦੀ ਹੂਕ ਦੀਆਂ ਤਰੰਗਾਂ ਨਾਲ 'ਚਾਰਚੁਫੇਰਾ ਲਰਜ਼ ਉੱਠਦਾ। ਉਹ ਸੰਖ ਵਰਗੀ ਗੂੰਜਵੀਂ ਆਵਾਜ਼ ਨਾਲ ਹਜ਼ਾਰਾਂ ਸਰੋਤਿਆਂ ਦੇ 'ਕੱਠਾਂ ਨੂੰ ਕੀਲ ਲੈਂਦਾ। ਲੋਕ ਪੱਬਾਂ ਭਾਰ ਹੋ ਕੇ ਉਦਾਸੀ ਨੂੰ ਸੁਣਦੇ 'ਤੇ ਉਹਦੇ ਗੀਤਾਂ ਦੇ ਰੰਗ ਵਿਚ ਰੰਗੇ ਜਾਂਦੇ। ਜਿੰਨੇ ਜਾਨਦਾਰ ਉਹਦੇ ਗੀਤ ਸਨ ਉਨੀ ਹੀ ਧੜੱਲੇਦਾਰ ਉਹਦੀ ਆਵਾਜ਼ ਸੀ। ਗੀਤਾਂ 'ਤੇ ਕਵਿਤਾਵਾਂ ਨੂੰ ਪੇਸ਼ ਕਰਨ ਦਾ ਉਹਦਾ ਅੰਦਾਜ਼ ਵੀ ਅਦੁੱਤੀ ਸੀ। ਉਹ ਹਿੱਕ ਦੇ ਤਾਣ ਨਾਲ ਗਾਉਂਦਾ:

    -ਦੇਸ਼ ਹੈ ਪਿਆਰਾ ਸਾਨੂੰ ਜਿ਼ੰਦਗੀ ਪਿਆਰੀ ਨਾਲੋਂ
    ਦੇਸ਼ ਤੋਂ ਪਿਆਰ